page 1236
-
ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥
-
ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥