page 1237
-
ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੨ ॥ ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥
-
ਮਹਲਾ ੧ ॥ ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪੀ ਮਾਲੀ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀ ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥
-
ਮਹਲਾ ੧ ॥ ਨਵ ਛਿਅ ਖਟ ਕਾ ਕਰੇ ਬੀਚਾਰੁ ॥ ਨਿਸਿ ਦਿਨ ਉਚਰੈ ਭਾਰ ਅਠਾਰ ॥ ਤਿਨਿ ਭੀ ਅੰਤੁ ਨ ਪਾਇਆ ਤੋਹਿ ॥ ਨਾਮ ਬਿਹੂਣ ਮੁਕਤਿ ਕਿਉ ਹੋਇ ॥ ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥
-
ਪਉੜੀ ॥ ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥ ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥ ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥