page 1239
-
ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥
-
ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥ ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈ ॥ ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥
-
ਸਲੋਕ ਮਹਲਾ ੨ ॥ ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥ ਜਿਨ੍ਹ੍ਹਾ ਚੀਰੀ ਚਲਣਾ ਹਥਿ ਤਿਨ੍ਹ੍ਹਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
-
ਮਹਲਾ ੨ ॥ ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨ੍ਹ੍ਹਾ ਮਿਲੇ ਭੰਡਾਰ ॥ ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨ੍ਹ੍ਹਾ ਕਉ ਨਾਨਕਾ ਨਾਮੁ ਜਿਨ੍ਹ੍ਹਾ ਨੀਸਾਣੁ ॥੨॥
-
ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥ ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥
-
ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥
-
ਮਹਲਾ ੧ ॥ ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥