HOME
RAAG INDEX
Scroll
page 124
ਮਾਝ ਮਹਲਾ ੩ ॥ ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ ॥ ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥ ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥ ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥ ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥ ਨਉ ਦਰ ਠਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥ ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥ ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥