page 1240
-
ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥ ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥
-
ਸਲੋਕ ਮਹਲਾ ੧ ॥ ਜੂਠਿ ਨ ਰਾਗੀ ਜੂਠਿ ਨ ਵੇਦੀ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥
-
ਮਹਲਾ ੧ ॥ ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥
-
ਪਉੜੀ ॥ ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥ ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥ ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥ ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥
-
ਸਲੋਕ ਮਹਲਾ ੧ ॥ ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ ਪੜ੍ਹ੍ਹਿ ਪੜ੍ਹ੍ਹਿ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲ੍ਹ੍ਹੀਆ ਸੁਖੁ ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥
-
ਮਹਲਾ ੧ ॥ ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥
-
ਪਉੜੀ ॥ ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ ਨਾਇ ਸੁਣਿਐ ਘਟਿ ਚਾਨਣਾ ਆਨ੍ਹ੍ਹੇਰੁ ਗਵਾਵੈ ॥ ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥