page 1241
-
ਸਲੋਕ ਮਹਲਾ ੧ ॥ ਘਰਿ ਨਾਰਾਇਣੁ ਸਭਾ ਨਾਲਿ ॥ ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨ੍ਹ੍ਹੈ ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥੧॥
-
ਮਹਲਾ ੧ ॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥
-
ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥ ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥
-
ਸਲੋਕ ਮਃ ੧ ॥ ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥ ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥
-
ਮਃ ੧ ॥ ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥
-
ਪਉੜੀ ॥ ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥ ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦॥
-
ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ ਧਰਤੀ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀ ਵੀਚਾਰ ॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥