page 1242
-
ਮਃ ੧ ॥ ਅਖੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥
-
ਪਉੜੀ ॥ ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥ ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥ ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥
-
ਸਲੋਕ ਮਃ ੧ ॥ ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥ ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥ ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥ ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥
-
ਮਃ ੧ ॥ ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥ ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥ ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥ ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥ ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥
-
ਪਉੜੀ ॥ ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥ ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥ ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥ ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥ ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥੧੨॥
-
ਸਲੋਕ ਮਃ ੧ ॥ ਸਾਸਤ੍ਰ ਬੇਦ ਪੁਰਾਣ ਪੜ੍ਹ੍ਹੰਤਾ ॥ ਪੂਕਾਰੰਤਾ ਅਜਾਣੰਤਾ ॥ ਜਾਂ ਬੂਝੈ ਤਾਂ ਸੂਝੈ ਸੋਈ ॥ ਨਾਨਕੁ ਆਖੈ ਕੂਕ ਨ ਹੋਈ ॥੧॥
-
ਮਃ ੧ ॥ ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥ ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥ ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥ ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥੨॥
-
ਪਉੜੀ ॥ ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥ ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥ ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥ ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥ ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥
-
ਸਲੋਕ ਮਃ ੧ ॥ ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥ ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥