page 1243
-
ਮਃ ੧ ॥ ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥ ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥
-
ਪਉੜੀ ॥ ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥ ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥ ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥੧੪॥
-
ਸਲੋਕ ਮਃ ੧ ॥ ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਤਿਨ੍ਹ੍ਹ ਪਾਸਿ ॥੧॥
-
ਮਃ ੧ ॥ ਕਾਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ ॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥
-
ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥
-
ਸਲੋਕ ਮਃ ੨ ॥ ਕਥਾ ਕਹਾਣੀ ਬੇਦੀ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥
-
ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥