page 1244
-
ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥
-
ਸਲੋਕ ਮਃ ੧ ॥ ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨ੍ਹ੍ਹੀ ਲਦਿਆ ਇਕਿ ਲਦਿ ਚਲੇ ਇਕਨ੍ਹ੍ਹੀ ਬਧੇ ਭਾਰ ॥ ਇਕਨ੍ਹ੍ਹਾ ਹੋਈ ਸਾਖਤੀ ਇਕਨ੍ਹ੍ਹਾ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥
-
ਮਃ ੧ ॥ ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥
-
ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥ ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥ ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥
-
ਸਲੋਕ ਮਃ ੪ ॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥
-
ਮਃ ੪ ॥ ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥੨॥
-
ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥ ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥
-
ਸਲੋਕ ਮਃ ੧ ॥ ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥ ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥
-
ਮਃ ੧ ॥ ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮ੍ਹ੍ਹੀਐ ॥ ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥