page 1247
-
ਪਉੜੀ ॥ ਗੜ੍ਹ੍ਹਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥ ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥ ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥ ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥ ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥
-
ਸਲੋਕ ਮਃ ੩ ॥ ਸਹਜੇ ਸੁਖਿ ਸੁਤੀ ਸਬਦਿ ਸਮਾਇ ॥ ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥ ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ ਸੇ ਕੰਠਿ ਲਾਏ ਜਿ ਭੰਨਿ ਘੜਾਇ ॥ ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥
-
ਮਃ ੩ ॥ ਜਿਨ੍ਹ੍ਹੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥ ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥ ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥
-
ਪਉੜੀ ॥ ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥ ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥ ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥ ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥
-
ਸਲੋਕੁ ਮਃ ੩ ॥ ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥ ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨ੍ਹ੍ਹੀ ਉਪਰਿ ਚੋਰ ॥੧॥
-
ਮਃ ੫ ॥ ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ ਨਾਨਕ ਨਾਮ ਵਿਹੂਣਿਆ ਤਿਨ੍ਹ੍ਹ ਤਨ ਖਾਵਹਿ ਕਾਉ ॥੨॥
-
ਪਉੜੀ ॥ ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥ ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥ ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥ ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥ ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥
-
ਸਲੋਕ ਮਃ ੩ ॥ ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥
-
ਮਃ ੩ ॥ ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥ ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥
-
ਪਉੜੀ ॥ ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥