page 1248
-
ਸਲੋਕ ਮਃ ੩ ॥ ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥ ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥
-
ਮਃ ੩ ॥ ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨ੍ਹ੍ਹ ਪੂਰਬਿ ਲਿਖਿਆ ਕਰਾਮੁ ॥੨॥
-
ਪਉੜੀ ॥ ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥
-
ਸਲੋਕ ਮਃ ੩ ॥ ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥
-
ਮਃ ੩ ॥ ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥
-
ਪਉੜੀ ॥ ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
-
ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨ੍ਹ੍ਹੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
-
ਮਃ ੩ ॥ ਹਰਿ ਗੁਰਮੁਖਿ ਤਿਨ੍ਹ੍ਹੀ ਅਰਾਧਿਆ ਜਿਨ੍ਹ੍ਹ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨ੍ਹ੍ਹ ਕਉ ਜਿਨ੍ਹ੍ਹ ਹਰਿ ਮਨਿ ਵਸਿਆ ਸੋਇ ॥੨॥
-
ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤੁ ਗੜ੍ਹ੍ਹ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥ ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥