page 125
-
ਮਾਝ ਮਹਲਾ ੩ ॥ ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥ ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ ਪਛਾਣੁ ॥ ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥ ਗੁਰਮੁਖਿ ਹਰਿ ਦਰਿ ਸੋਭਾ ਪਾਏ ॥ ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥ ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥੪॥ ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥ ਗੁਰਮੁਖਿ ਅਨਦਿਨੁ ਸਬਦੇ ਰਾਤਾ ॥ ਗੁਰਮੁਖਿ ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥ ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥੭॥ ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥
-
ਮਾਝ ਮਹਲਾ ੩ ॥ ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥ ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥ ਆਪੇ ਮਾਇਆ ਆਪੇ ਛਾਇਆ ॥ ਆਪੇ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥ ਆਪੇ ਕਰੇ ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥ ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥ ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥