page 1250
-
ਸਲੋਕ ਮਃ ੩ ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥
-
ਮਃ ੩ ॥ ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ ਬਿਨੁ ਸਬਦੈ ਜਗਿ ਆਨ੍ਹ੍ਹੇਰੁ ਹੈ ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥
-
ਪਉੜੀ ॥ ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥ ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥
-
ਸਲੋਕ ਮਃ ੩ ॥ ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥
-
ਮਃ ੪ ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥
-
ਮਃ ੪ ॥ ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥ ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨ੍ਹ੍ਹਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥
-
ਪਉੜੀ ॥ ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥ ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥