page 1251
-
ਸਲੋਕ ਮਃ ੩ ॥ ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥ ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥
-
ਮਃ ੩ ॥ ਦਾਤਿ ਜੋਤਿ ਸਭ ਸੂਰਤਿ ਤੇਰੀ ॥ ਬਹੁਤੁ ਸਿਆਣਪ ਹਉਮੈ ਮੇਰੀ ॥ ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥
-
ਪਉੜੀ ਮਃ ੫ ॥ ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥ ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥
-
ਸਲੋਕ ਮਃ ੫ ॥ ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥ ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥ ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥
-
ਮਃ ੫ ॥ ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥
-
ਪਉੜੀ ॥ ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥ ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥ ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥ ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥ ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥੩੬॥੧॥ ਸੁਧੁ ॥
-
ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥ ਕਹਾ ਨਰ ਗਰਬਸਿ ਥੋਰੀ ਬਾਤ ॥ ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥ ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥ ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥ ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥ ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥