page 1255
-
ਮਲਾਰ ਮਹਲਾ ੧ ॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨ੍ਹ੍ਹੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ ਤੀਰਥਿ ਤੇਜੁ ਨਿਵਾਰਿ ਨ ਨ੍ਹ੍ਹਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥
-
ਮਲਾਰ ਮਹਲਾ ੧ ॥ ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥
-
ਮਹਲਾ ੧ ਮਲਾਰ ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥ ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥ ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥