page 126
-
ਮਾਝ ਮਹਲਾ ੩ ॥ ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥ ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥ ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣ ਮਰਣੁ ਨ ਚੂਕੈ ਫੇਰਾ ॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥ ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥ ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥ ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥ ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥ ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥
-
ਮਾਝ ਮਹਲਾ ੩ ॥ ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥ ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥ ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥ ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥ ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥ ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥ ਪੇਈਅੜੈ ਪਿਰੁ ਮੰਨਿ ਵਸਾਇਆ ॥ ਪੂਰੈ ਗੁਰਿ ਹਦੂਰਿ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥ ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥