page 1261
-
ਮਲਾਰ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥ ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥੩॥ ਸਭਨਾਂ ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥ ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥
-
ਮਲਾਰ ਮਹਲਾ ੩ ॥ ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥ ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥ ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥