page 1267
-
ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥
-
ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥
-
ਮਲਾਰ ਮਹਲਾ ੫ ॥ ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥ ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀ ਇਹ ਹਉਮੈ ਕੀ ਢੀਠਾਈ ॥੧॥ ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥
-
ਮਲਾਰ ਮਹਲਾ ੫ ॥ ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥ ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥