page 1268
-
ਮਲਾਰ ਮਹਲਾ ੫ ॥ ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥
-
ਮਲਾਰ ਮਹਲਾ ੫ ॥ ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥ ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥
-
ਮਲਾਰ ਮਹਲਾ ੫ ॥ ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥ ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥
-
ਮਲਾਰ ਮਹਲਾ ੫ ॥ ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥ ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥ ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥
-
ਮਲਾਰ ਮਹਲਾ ੫ ॥ ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥ ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥ ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥