page 1269
-
ਮਲਾਰ ਮਹਲਾ ੫ ॥ ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥ ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥ ਦੇਵ ਕੁਲ ਦੈਤ ਕੁਲ ਜਖ੍ਯ੍ਯ ਕਿੰਨਰ ਨਰ ਸਾਗਰ ਉਤਰੇ ਪਾਰੇ ॥ ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥ ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥ ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥
-
ਮਲਾਰ ਮਹਲਾ ੫ ॥ ਆਜੁ ਮੈ ਬੈਸਿਓ ਹਰਿ ਹਾਟ ॥ ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲ੍ਹ੍ਹੇ ਕਪਾਟ ॥ ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥੧॥ ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥ ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥
-
ਮਲਾਰ ਮਹਲਾ ੫ ॥ ਬਹੁ ਬਿਧਿ ਮਾਇਆ ਮੋਹ ਹਿਰਾਨੋ ॥ ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥ ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥ ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥ ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥ ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥
-
ਮਲਾਰ ਮਹਲਾ ੫ ॥ ਦੁਸਟ ਮੁਏ ਬਿਖੁ ਖਾਈ ਰੀ ਮਾਈ ॥ ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥ ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥ ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈ ॥੧॥ ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥ ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥
-
ਮਲਾਰ ਮਹਲਾ ੫ ॥ ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥ ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥ ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥