page 1270
-
ਮਲਾਰ ਮਃ ੫ ॥ ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥ ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥ ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥
-
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥ ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥੨॥ ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥ ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
-
ਮਲਾਰ ਮਹਲਾ ੫ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥੧॥ ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥੨॥ ਦੁਖ ਸੁਖ ਕਰਤੇ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥ ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ ਭਾਣੇ ॥ ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥