page 1272
-
ਮਲਾਰ ਮਹਲਾ ੫ ॥ ਮਨੁ ਘਨੈ ਭ੍ਰਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥ ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥ ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥ ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥
-
ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ ਲਲਿਤ ਗੁਨਗ੍ਯ੍ਯ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
-
ਮਲਾਰ ਮਹਲਾ ੫ ॥ ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥ ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥੧॥ ਬਿਸਮ ਬਿਸਮੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮ ਲਈ ॥ ਗੁਰ ਚਰਨ ਮਸਤਕੁ ਡਾਰਿ ਪਹੀ ॥ ਪ੍ਰਭ ਏਕ ਤੂੰਹੀ ਏਕ ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥
-
ਮਲਾਰ ਮਹਲਾ ੫ ॥ ਬਰਸੁ ਸਰਸੁ ਆਗਿਆ ॥ ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥ ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥ ਘਨਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥
-
ਮਲਾਰ ਮਹਲਾ ੫ ॥ ਗੁਨ ਗਪਾਲ ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥ ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥ ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨ ਲਾਗਿ ॥ ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥
-
ਮਲਾਰ ਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥