page 1278
-
ਰਾਗੁ ਮਲਾਰ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥ ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ ਮਹਾ ਪਤਿਤ ਤੁਮ੍ਹ੍ਹ ਤਾਰੇ ॥ ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹ੍ਹਾਰੇ ॥੨॥ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥ ਆਪਸ ਕਉ ਆਪੁ ਮਿਲਾਇਆ ॥ ਭ੍ਰਮ ਭੰਜਨ ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨ੍ਹ੍ਹੀ ਹਰਿ ਹਰਿ ਧਿਆਇਆ ॥੪॥੧॥
-
ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੩ ॥ ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥