page 128
-
ਮਾਝ ਮਹਲਾ ੩ ॥ ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥ ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥ ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥ ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥ ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥ ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥ ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥ ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥
-
ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥ ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥ ਹਉਮੈ ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥ ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥ ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥ ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥ ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥ ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥ ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥