page 1281
-
ਸਲੋਕ ਮਃ ੩ ॥ ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥
-
ਮਃ ੩ ॥ ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥
-
ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨ੍ਹ੍ਹ ਵਿਚਹੁ ਆਪੁ ਗਵਾਇ ॥ ਤਿਨ੍ਹ੍ਹ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥
-
ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
-
ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨ੍ਹ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥