page 1285
-
ਸਲੋਕ ਮਃ ੩ ॥ ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥
-
ਮਃ ੩ ॥ ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥ ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥ ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥
-
ਪਉੜੀ ॥ ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨ੍ਹ੍ਹਾਇਆ ॥ ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥ ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥
-
ਸਲੋਕ ਮਃ ੩ ॥ ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥ ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥
-
ਮਃ ੩ ॥ ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥ ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥
-
ਪਉੜੀ ॥ ਸਚਾ ਅਲਖ ਅਭੇਉ ਹਠਿ ਨ ਪਤੀਜਈ ॥ ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥ ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥ ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥
-
ਸਲੋਕ ਮਃ ੩ ॥ ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥
-
ਮਃ ੩ ॥ ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮ੍ਹ੍ਹਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥