page 1287
-
ਸਲੋਕ ਮਃ ੧ ॥ ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ ਪਰਾਲੁ ॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ ਝੇਰਿ ॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ ਰੋਂਦੇ ਮਰਿ ਜਾਂਹੀ ॥ ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨ ਚਿਤਿ ਨ ਆਵੈ ॥੧॥
-
ਮਃ ੧ ॥ ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥ ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥ ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥ ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥ ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
-
ਪਉੜੀ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ੍ਹ੍ਹ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥ ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥
-
ਸਲੋਕ ਮਃ ੧ ॥ ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨ੍ਹ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥
-
ਮਃ ੧ ॥ ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥
-
ਮਃ ੧ ॥ ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥
-
ਮਃ ੧ ॥ ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥
-
ਪਉੜੀ ॥ ਇਕਨ੍ਹ੍ਹਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥ ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜ੍ਹ੍ਹਵਾਣੀਐ ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥