page 1288
-
ਸਲੋਕ ਮਃ ੨ ॥ ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥
-
ਮਃ ੧ ॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹ੍ਹਾ ਪੜ੍ਹ੍ਹਿਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨ੍ਹ੍ਹੀ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨ੍ਹ੍ਹਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨ੍ਹ੍ਹਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀ ਵਢੀ ਲਾਇਤਬਾਰ ॥੨॥
-
ਪਉੜੀ ॥ ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥
-
ਸਲੋਕ ਮਃ ੧ ॥ ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥
-
ਮਃ ੧ ॥ ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨ੍ਹ੍ਹਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥
-
ਪਉੜੀ ॥ ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥