page 1289
-
ਸਲੋਕ ਮਃ ੧ ॥ ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥
-
ਮਃ ੧ ॥ ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥
-
ਪਉੜੀ ॥ ਪੜ੍ਹ੍ਹੀਐ ਨਾਮੁ ਸਾਲਾਹ ਹੋਰਿ ਬੁਧੀ ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥
-
ਸਲੋਕ ਮਃ ੧ ॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
-
ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥