HOME
RAAG INDEX
Scroll
page 129
ਮਾਝ ਮਹਲਾ ੩ ॥ ਮਾਇਆ ਮੋਹੁ ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥ ਦੇਵੀ ਦੇਵਾ ਮੂਲੁ ਹੈ ਮਾਇਆ ॥ ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥ ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥ ਪੇਈਅੜੈ ਧਨ ਭਰਮਿ ਭੁਲਾਣੀ ॥ ਦੂਜੈ ਲਾਗੀ ਫਿਰਿ ਪਛੋਤਾਣੀ ॥ ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥ ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥ ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥ ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥ ਦੂਜਾ ਭਾਉ ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥ ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥ ਜਿਨਿ ਸਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ ਸਬਦਿ ਪਛਾਣੈ ॥ ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥