page 1290
-
ਪਉੜੀ ॥ ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥
-
ਸਲੋਕ ਮਃ ੧ ॥ ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥
-
ਮਃ ੨ ॥ ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥
-
ਪਉੜੀ ॥ ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨ੍ਹ੍ਹਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥