page 1306
-
ਕਾਨੜਾ ਮਹਲਾ ੫ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥ ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥ ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥ ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥
-
ਕਾਨੜਾ ਮਹਲਾ ੫ ॥ ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥ ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥ ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ ॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥
-
ਕਾਨੜਾ ਮਹਲਾ ੫ ॥ ਵਾਰਿ ਵਾਰਉ ਅਨਿਕ ਡਾਰਉ ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥ ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥ ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥ ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥
-
ਕਾਨੜਾ ਮਹਲਾ ੫ ॥ ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥ ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ ਸੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥
-
ਕਾਨੜਾ ਮਃ ੫ ਘਰੁ ੯ ॥ ਤਾਂ ਤੇ ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥ ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥ ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥ ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥