page 1307
-
ਕਾਨੜਾ ਮਹਲਾ ੫ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥ ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥
-
ਕਾਨੜਾ ਮਹਲਾ ੫ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਸਹਜ ਸੁਭਾਏ ਆਪਨ ਆਏ ॥ ਕਛੂ ਨ ਜਾਨੌ ਕਛੂ ਦਿਖਾਏ ॥ ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥ ਸੰਜੋਗਿ ਮਿਲਾਏ ਸਾਧ ਸੰਗਾਏ ॥ ਕਤਹੂ ਨ ਜਾਏ ਘਰਹਿ ਬਸਾਏ ॥ ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥ ਚਰਨ ਲੁਭਾਏ ਆਨ ਤਜਾਏ ॥ ਥਾਨ ਥਨਾਏ ਸਰਬ ਸਮਾਏ ॥ ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥
-
ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ ਦੁਰਾਈ ॥ ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥
-
ਕਾਨੜਾ ਮਹਲਾ ੫ ॥ ਮਾਈ ਸਿਮਰਤ ਰਾਮ ਰਾਮ ਰਾਮ ॥ ਪ੍ਰਭ ਬਿਨਾ ਨਾਹੀ ਹੋਰੁ ॥ ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥ ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥ ਪ੍ਰਾਨ ਮਨੁ ਧਨੁ ਸਰਬਸ ਹਰਿ ਗੁਨ ਨਿਧੇ ਸੁਖ ਮੋਰ ॥੧॥ ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥ ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥
-
ਕਾਨੜਾ ਮਹਲਾ ੫ ॥ ਜਨ ਕੋ ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥ ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥