page 1308
-
ਕਾਨੜਾ ਮਹਲਾ ੫ ॥ ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥
-
ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥ ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥ ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥