page 1310
-
ਕਾਨੜਾ ਮਹਲਾ ੪ ॥ ਮਨੁ ਹਰਿ ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥ ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥ ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥ ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥ ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥ ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥
-
ਕਾਨੜਾ ਮਹਲਾ ੪ ॥ ਮਨ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥ ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥ ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥ ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥ ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥