page 1312
-
ਕਾਨੜਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੇ ਉਧਰੇ ਜਿਨ ਰਾਮ ਧਿਆਏ ॥ ਜਤਨ ਮਾਇਆ ਕੇ ਕਾਮਿ ਨ ਆਏ ॥ ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥ ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥ ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥ ਮਿਲਿ ਸਾਧੂ ਨਿਤ ਭਜਹ ਨਾਰਾਇਣ ॥ ਰਸਕਿ ਰਸਕਿ ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥ ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥ ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥ਸਗਲੇ ਜੰਤ ਭਜਹੁ ਗੋਪਾਲੈ ॥ ਜਪ ਤਪ ਸੰਜਮ ਪੂਰਨ ਘਾਲੈ ॥ ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥ ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥ ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥ਮੰਗਲਚਾਰ ਚੋਜ ਆਨੰਦਾ ॥ ਕਰਿ ਕਿਰਪਾ ਮਿਲੇ ਪਰਮਾਨੰਦਾ ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥ ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥
-
ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥