page 1315
-
ਮਃ ੪ ॥ ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥
-
ਪਉੜੀ ॥ ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
-
ਸਲੋਕ ਮਃ ੪ ॥ ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥
-
ਮਃ ੪ ॥ ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥
-
ਪਉੜੀ ॥ ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮਾਲ੍ਹ੍ਹੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥
-
ਸਲੋਕ ਮਃ ੪ ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥
-
ਮਃ ੪ ॥ ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥
-
ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥