page 1317
-
ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥
-
ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥
-
ਸਲੋਕ ਮਃ ੪ ॥ ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥
-
ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥
-
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥ ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥
-
ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
-
ਮਃ ੪ ॥ ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥
-
ਪਉੜੀ ॥ ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
-
ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥
-
ਮਃ ੪ ॥ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹ੍ਹਿ ॥੨॥