page 1318
-
ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
-
ਸਲੋਕ ਮਃ ੪ ॥ ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥
-
ਮਃ ੪ ॥ ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹ੍ਹਾਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥ ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮ੍ਹ੍ਹਾਰੇ ॥ ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥
-
ਪਉੜੀ ॥ ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥
-
ਸਲੋਕ ਮਃ ੪ ॥ ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥
-
ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
-
ਪਉੜੀ ॥ ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥
-
ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਐਸੋ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥ ਬਸੈ ਘਟਾ ਘਟ ਲੀਪ ਨ ਛੀਪੈ ॥ ਬੰਧਨ ਮੁਕਤਾ ਜਾਤੁ ਨ ਦੀਸੈ ॥੧॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥