page 1321
-
ਕਲਿਆਨ ਮਹਲਾ ੪ ॥ ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥ ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥ ਛਕਾ ੧ ॥
-
ਕਲਿਆਨੁ ਭੋਪਾਲੀ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥ ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥ ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥
-
ਰਾਗੁ ਕਲਿਆਨੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥ ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥
-
ਕਲਿਆਨ ਮਹਲਾ ੫ ॥ ਜਾਚਿਕੁ ਨਾਮੁ ਜਾਚੈ ਜਾਚੈ ॥ ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥੧॥ ਰਹਾਉ ॥ ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥ ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥ ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥