page 1322
-
ਕਲਿਆਨ ਮਹਲਾ ੫ ॥ ਮੇਰੇ ਲਾਲਨ ਕੀ ਸੋਭਾ ॥ ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥ ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥ ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥
-
ਕਲਿਆਨ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤੇਰੈ ਮਾਨਿ ਹਰਿ ਹਰਿ ਮਾਨਿ ॥ ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥ ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥ ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥ ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥
-
ਕਲਿਆਨ ਮਹਲਾ ੫ ॥ ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥ ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥ ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥
-
ਕਲਿਆਨੁ ਮਹਲਾ ੫ ॥ ਕਉਨੁ ਬਿਧਿ ਤਾ ਕੀ ਕਹਾ ਕਰਉ ॥ ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥੧॥ ਰਹਾਉ ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥ ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥੨॥੩॥੬॥
-
ਕਲਿਆਨ ਮਹਲਾ ੫ ॥ ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥ ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥੧॥ ਰਹਾਉ ॥ ਨਾਮ ਧਾਰੀ ਸਰਨਿ ਤੇਰੀ ॥ ਪ੍ਰਭ ਦਇਆਲ ਟੇਕ ਮੇਰੀ ॥੧॥ ਅਨਾਥ ਦੀਨ ਆਸਵੰਤ ॥ ਨਾਮੁ ਸੁਆਮੀ ਮਨਹਿ ਮੰਤ ॥੨॥ ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥ ਸਰਬ ਜੁਗ ਮਹਿ ਤੁਮ ਪਛਾਨੂ ॥੩॥ ਹਰਿ ਮਨਿ ਬਸੇ ਨਿਸਿ ਬਾਸਰੋ ॥ ਗੋਬਿੰਦ ਨਾਨਕ ਆਸਰੋ ॥੪॥੪॥੭॥
-
ਕਲਿਆਨ ਮਹਲਾ ੫ ॥ ਮਨਿ ਤਨਿ ਜਾਪੀਐ ਭਗਵਾਨ ॥ ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥ ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥ ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥ ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥ ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥