page 1323
-
ਕਲਿਆਨੁ ਮਹਲਾ ੫ ॥ ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥
-
ਕਲਿਆਨੁ ਮਹਲਾ ੫ ॥ ਹਰਿ ਚਰਨ ਸਰਨ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥
-
ਕਲਿਆਨ ਮਹਲਾ ੪ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥ ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ੍ਹ੍ਹ ਦੀਜੈ ॥ ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥