page 1327
-
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੇ ਸਭ ਕੋਇ ॥ ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥ ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥ ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤ ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥ ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥ ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥
-
ਪ੍ਰਭਾਤੀ ਮਹਲਾ ੧ ॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥