page 1328
-
ਪ੍ਰਭਾਤੀ ਮਹਲਾ ੧ ॥ ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥ ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥ ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥ ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥ ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥
-
ਪ੍ਰਭਾਤੀ ਮਹਲਾ ੧ ॥ ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥ ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥ ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥ ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥ ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥
-
ਪ੍ਰਭਾਤੀ ਮਹਲਾ ੧ ॥ ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥ ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥ ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥ ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੩॥ ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥
-
ਪ੍ਰਭਾਤੀ ਮਹਲਾ ੧ ॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸ ਖੋਜਿ ਲਹੈ ॥੧॥ ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥ ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥