page 1330
-
ਪ੍ਰਭਾਤੀ ਮਹਲਾ ੧ ॥ ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥ ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥ ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥ ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥
-
ਪ੍ਰਭਾਤੀ ਮਹਲਾ ੧ ॥ ਜਾਗਤੁ ਬਿਗਸੈ ਮੂਠੋ ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੈ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ ॥੧॥ ਜਾਗਸਿ ਜੀਵਣ ਜਾਗਣਹਾਰਾ ॥ ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥ ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥ ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥ ਅਹਿਨਿਸਿ ਜੀਆ ਦੇਖਿ ਸਮ੍ਹ੍ਹਾਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥
-
ਪ੍ਰਭਾਤੀ ਮਹਲਾ ੧ ॥ ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥ ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲ੍ਹ੍ਹਿ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥ ਅੰਧੌ ਬੋਲੌ ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥