page 1333
-
ਰਾਗੁ ਪ੍ਰਭਾਤੀ ਮਹਲਾ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥ ਹਰਿ ਹਰਿ ਨਾਮੁ ਜਪਹੁ ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥ ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥ ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥ ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥
-
ਪ੍ਰਭਾਤੀ ਮਹਲਾ ੩ ॥ ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥ ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥ ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥ ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥ ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥
-
ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥ ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥ ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥ ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥ ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥
-
ਪ੍ਰਭਾਤੀ ਮਹਲਾ ੩ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥ ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥