page 1335
-
ਪ੍ਰਭਾਤੀ ਮਹਲਾ ੩ ॥ ਮੇਰੇ ਮਨ ਗੁਰੁ ਅਪਣਾ ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥ ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨ੍ਹ੍ਹੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥ ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥ ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥
-
ਪ੍ਰਭਾਤੀ ਮਹਲਾ ੪ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥ ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ ਨਾਮ ਵਿਟਹੁ ਕੁਰਬਾਨ ॥੧॥ ਹਮਰੇ ਜਗਜੀਵਨ ਹਰਿ ਪ੍ਰਾਨ ॥ ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥੧॥ ਰਹਾਉ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥ ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥ ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥ ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥ ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥੪॥੧॥
-
ਪ੍ਰਭਾਤੀ ਮਹਲਾ ੪ ॥ ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹ੍ਹਾਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥ ਮੇਰਾ ਮਨੁ ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥ ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥ ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥ ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥ ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥