page 1337
-
ਪ੍ਰਭਾਤੀ ਮਹਲਾ ੪ ॥ ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥ ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥ ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥ ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥ ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥
-
ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥ ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥ ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥
-
ਪ੍ਰਭਾਤੀ ਮਹਲਾ ੫ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ ॥ ਸਿਹਜਾ ਧਰਤਿ ਬਰਤਨ ਕਉ ਪਾਨੀ ॥ ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥ ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ ਕਾਪੜ ਭੋਗ ਰਸ ਅਨਿਕ ਭੁੰਚਾਏ ॥ ਮਾਤ ਪਿਤਾ ਕੁਟੰਬ ਸਗਲ ਬਨਾਏ ॥ ਰਿਜਕੁ ਸਮਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥੨॥ ਤਹਾ ਸਖਾਈ ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ ਦਾਤਿ ਕਰੈ ਨਹੀ ਪਛਤਾਵੈ ॥ ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥ ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ ਆਏ ਤੁਮਰੈ ਦੁਆਰ ॥ ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥