page 1345
-
ਪ੍ਰਭਾਤੀ ਮਹਲਾ ੧ ॥ ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥ ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥ ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥ ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥ ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥ ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥੫॥ ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨ੍ਹ੍ਹਿ ਭਏ ਪਰਧਾਨਾ ॥੬॥ ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥ ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥
-
ਪ੍ਰਭਾਤੀ ਮਹਲਾ ੧ ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥ ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥ ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥ ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥ ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥ ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥ ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥