page 1346
-
ਪ੍ਰਭਾਤੀ ਮਹਲਾ ੩ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹ੍ਹਾਲਿ ॥੧॥ ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥ ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥ ਸਬਦੁ ਚੀਨ੍ਹ੍ਹਿ ਸੁਖੁ ਪਾਇਆ ਸਚੈ ਨਾਇ ਪਿਆਰ ॥ ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥ ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥ ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥ ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨ੍ਹ੍ਹਿਆ ਹਰਿ ਰਾਖਿਆ ਉਰਿ ਧਾਰਿ ॥੭॥ ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥ ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥ ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥ ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥
-
ਪ੍ਰਭਾਤੀ ਮਹਲਾ ੩ ॥ ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥ ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥ ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹ੍ਹਣਾ ਜਿਨ੍ਹ੍ਹਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥ ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥